JALANDHAR WEATHER

1.2 ਕਿੱਲੋ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਗਿ੍ਫ਼ਤਾਰ

ਜਲੰਧਰ, 24 ਸਤੰਬਰ- ਜਲੰਧਰ ਦਿਹਾਤੀ ਪੁਲਿਸ ਨੇ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 1.2 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਇਹ ਨਸ਼ੀਲੇ ਪਦਾਰਥ ਝਾਰਖੰਡ ਤੋਂ ਖਰੀਦੇ ਗਏ ਸਨ। ਫ਼ੜੇ ਗਏ ਵਿਅਕਤੀਆਂ ਦੀ ਪਛਾਣ ਰੌਸ਼ਨ ਲਾਲ ਪੁੱਤਰ ਦਰਸ਼ਨ ਲਾਲ ਵਾਸੀ ਬੀ-2/185 ਦਿਲਬਾਗ ਕਲੋਨੀ, ਗੁਰਾਇਆ ਅਤੇ ਨਰਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੁਹੱਲਾ ਗੁਰੂ ਨਾਨਕਪੁਰਾ, ਗੁਰਾਇਆ ਵਜੋਂ ਹੋਈ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਐਸ. ਐਸ. ਬਲ ਨੇ ਦੱਸਿਆ ਕਿ ਗੁਰਾਇਆ ਦੇ ਐਸ.ਐਚ.ਓ. ਇੰਸਪੈਕਟਰ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਟੀਮ ਨੇ ਗਸ਼ਤ ਅਤੇ ਚੈਕਿੰਗ ਅਭਿਆਨ ਚਲਾਇਆ। ਪੁਲਿਸ ਟੀਮ ਨੇ ਪੁਲੀ ਨੇਹਰ ਕਮਾਲਪੁਰ ਨੇੜੇ ਇਕ ਸਕੂਟਰ ’ਤੇ ਸਵਾਰ ਦੋਨਾਂ ਨੂੰ ਰੋਕਿਆ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ 600 ਗ੍ਰਾਮ ਦੇ ਦੋ ਵੱਖ-ਵੱਖ ਪੈਕੇਟਾਂ ਵਿਚ ਛੁਪਾਈ ਹੋਈ 1.2 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਰੌਸ਼ਨ ਲਾਲ ਨੇ ਅਫ਼ੀਮ ਝਾਰਖ਼ੰਡ ਤੋਂ ਮੰਗਵਾਈ ਸੀ ਅਤੇ ਨਰਿੰਦਰ ਸਿੰਘ ਕੋਰੀਅਰ ਦਾ ਕੰਮ ਕਰਦਾ ਸੀ। ਅਧਿਕਾਰੀਆਂ ਨੇ ਕਿਹਾ ਕਿ ਫੜ੍ਹੇ ਗਏ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦੀ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ