JALANDHAR WEATHER

ਸੂਬਾ ਸਰਕਾਰ ਲੋਕਾਂ ਤੋਂ ਖੋਹ ਰਹੀ ਹੈ ਲੋਕਤੰਤਰ ਦੇ ਅਧਿਕਾਰ- ਪਰਮਬੰਸ ਸਿੰਘ ਬੰਟੀ ਰੋਮਾਣਾ

ਚੰਡੀਗੜ੍ਹ, 24 ਸਤੰਬਰ- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਤੰਤਰੀ ਢਾਂਚੇ ਨੂੰ ਕੁਚਲਣ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਸਾਰੇ ਅਧਿਕਾਰ ਪੰਜਾਬ ਦੇ ਲੋਕਾਂ ਤੋਂ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਚਾਇਤਾਂ ਵਿਚ ਆਪਣੇ ਲੋਕਾਂ ਨੂੰ ਲਿਆਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਪੰਚੀ ਚੋਣਾਂ ਵਿਚ ਵੱਡੀਆਂ ਧਾਂਦਲੀਆਂ ਹੋਈਆਂ ਹਨ। ਆਪ ਸਰਕਾਰ ਨੇ ਲੋਕਤੰਤਰ ਦੇ ਅਧਿਕਾਰਾਂ ਨੂੰ ਕੁਚਲਣ ਲਈ ਹਰ ਤਰ੍ਹਾਂ ਦੇ ਹੱਥਕੰਢੇ ਅਪਣਾਏ ਹਨ। ਉਹ ਪੰਚਾਇਤਾਂ ’ਤੇ ਆਪ ਕਾਬਜ਼ ਹੋਣਾ ਚਾਹੁੰਦੇ ਹਨ ਅਤੇ ਪੰਚਾਇਤਾਂ ਜੋ ਕਿ ਲੋਕਤੰਤਰ ਦੀ ਨੀਂਹ ਹੈ, ਉਸ ਨੂੰ ਢਾਹੁਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਇਨ੍ਹਾਂ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਭ ਦੇ ਸਾਹਮਣੇ ਆ ਚੁੱਕੇ ਹਨ, ਇਸ ਲਈ ਉਹ ਪਿੰਡਾਂ ਵਿਚ ਜਾਣ ਤੋਂ ਡਰਨ ਲੱਗੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ