JALANDHAR WEATHER

ਸ਼ਮਸ਼ੇਰ ਸਿੰਘ ਦੂਲੋ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਆਬਜ਼ਰਵਰ ਨਿਯੁਕਤ

ਅਮਲੋਹ, 24 ਸਤੰਬਰ, (ਕੇਵਲ ਸਿੰਘ)- ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੂੰ ਸਿਰਸਾ ਸੰਸਦੀ ਹਲਕੇ, ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ. ਦੂਲੋ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਕਾਂਗਰਸ ਦੀ ਜਿੱਤ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਨਾਲ ਲੈ ਕੇ ਦਿਨ ਰਾਤ ਮਿਹਨਤ ਕੀਤੀ ਜਾਵੇਗੀ ਤਾਂ ਕਿ ਹਰਿਆਣਾ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਨੂੰ ਵੀ ਭਰੋਸਾ ਹੈ ਕਿ ਹਰਿਆਣਾ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਦੇ ਹੱਥ ਵਿਚ ਸੂਬੇ ਦੀ ਕਮਾਨ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ