JALANDHAR WEATHER

ਝਾਰਖ਼ੰਡ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੀ ਚੋਣ ਕਮਿਸ਼ਨ ਦੀ ਟੀਮ

ਰਾਂਚੀ, 24 ਸਤੰਬਰ- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਵਿਚ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਰਾਜ ਵਿਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਈ.ਜੀ., ਡੀ.ਆਈ.ਜੀ., ਡੀ.ਈ.ਓ. ਅਤੇ ਐਸ.ਪੀਜ਼. ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਕੱਲ੍ਹ ਤੋਂ ਬਾਅਦ, ਅਸੀਂ ਮਹਾਰਾਸ਼ਟਰ ਦੇ ਦੌਰੇ ’ਤੇ ਜਾ ਰਹੇ ਹਾਂ। ਉਸ ਤੋਂ ਬਾਅਦ, ਅਸੀਂ ਬੈਠ ਕੇ ਫੈਸਲਾ ਕਰਾਂਗੇ ਅਤੇ ਸਮੇਂ ’ਤੇ ਚੋਣਾਂ ਕਰਾਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਇਨਫੋਰਸਮੈਂਟ ਏਜੰਸੀਆਂ, ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਵੀ ਕੀਤੀ ਹੈ ਤੇ ਉਨ੍ਹਾਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਚੋਣਾਂ ਆਜ਼ਾਦ, ਨਿਰਪੱਖ ਅਤੇ ਭਰਮਾਉਣ ਤੋਂ ਰਹਿਤ ਹੋਣੀਆਂ ਚਾਹੀਦੀਆਂ ਹਨ, ਅਤੇ ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਨੂੰ ਬਰਾਬਰੀ ਦਾ ਮੈਦਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਜਾਣਗੀਆਂ ਅਤੇ ਉਥੇ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਗੁਆਂਢੀ ਰਾਜਾਂ ਤੋਂ ਕਿਸੇ ਵੀ ਤਰ੍ਹਾਂ ਦੀ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ