JALANDHAR WEATHER

ਵੱਖ ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 5 ਦੋਸ਼ੀ ਗਿ੍ਫ਼ਤਾਰ

ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)- ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵੈਭਵ ਸਹਿਗਲ ਐਸ.ਪੀ.ਡੀ. ਦੀ ਨਿਗਰਾਨੀ ਹੇਠ ਸ਼ਤੀਸ ਕੁਮਾਰ, ਡੀ.ਐਸ.ਪੀ (ਡੀ) ਮਲੇਰਕੋਟਲਾ, ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਮਾਹੋਰਾਣਾ ਅਤੇ ਇੰਸਪੈਕਟਰ ਯਾਦਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸੰਦੋੜ ਦੀਆਂ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ, ਜਿਨ੍ਹਾਂ ਵਲੋਂ ਜ਼ਿਲ੍ਹਾ ਮਲੇਰਕੋਟਲਾ ਵਿਚ ਇਰਾਦਾ-ਏ-ਕਤਲ, ਕੁੱਟਮਾਰ ਅਤੇ ਗੁੰਡਾਗਰਦੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ, ਜਦੋਂ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ’ਚੋਂ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਵਲੋਂ ਵਾਰਦਾਤ ਵਿਚ ਵਰਤੇ ਹਥਿਆਰ ਅਤੇ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਗੱਲਬਾਤ ਕਰਦਿਆਂ ਗਗਨ ਅਜੀਤ ਸਿੰਘ ਨੇ ਕਿਹਾ ਕਿ ਇਸ ਦੌਰਾਨ ਵੱਖ ਵੱਖ ਲੋਕਾਂ ਦੇ ਚੋਰੀ ਕੀਤੇ 6 ਲੱਖ ਰੁਪਏ ਦੀ ਕੀਮਤ ਦੇ ਵੱਡੀ ਗਿਣਤੀ ਵਿਚ ਮੋਬਾਇਲ ਫੋਨ ਵੀ ਅਸਲ ਮਾਲਕਾਂ ਨੂੰ ਸੌਂਪੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ