JALANDHAR WEATHER

ਹਰ ਇਕਬਾਲ ਸਿੰਘ ਭੋਲਾ ਪੰਜਾਬ ਕਾਂਗਰਸ ਕਿਸਾਨ ਕਮੇਟੀ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਰਾਜਾਸਾਂਸੀ, 24 ਸਤੰਬਰ (ਹਰਦੀਪ ਸਿੰਘ ਖੀਵਾ) - ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸੂਬੇ ਵਿਚ ਨਸ਼ਾਖੋਰੀ, ਰਿਸ਼ਵਤਖ਼ੋਰੀ, ਭ੍ਰਿਸ਼ਟਾਚਾਰੀ ਅਤੇ ਗੁੰਡਾਗਰਦੀ ਦਾ ਬੋਲਬਾਲਾ ਸਿਖਰਾਂ ਤੇ ਪੁੱਜ ਚੁੱਕਾ ਹੈ, ਪਹਿਲੀ ਵਾਰ ਪੰਜਾਬ ਦਾ ਇਤਿਹਾਸ ਬਣ ਗਿਆ ਹੈ ਕਿ ਇਹ ਸਰਕਾਰ ਹਰ ਪੱਖੋਂ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਕਾਂਗਰਸ ਕਿਸਾਨ ਕਮੇਟੀ ਦੇ ਪ੍ਰਧਾਨ ਕਿਰਨਪ੍ਰੀਤ ਸਿੰਘ ਮਿੱਠਾ ਵਲੋਂ ਅੱਜ ਪਿੰਡ ਕੰਬੋਅ ’ਚ ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਹਰਇਕਬਾਲ ਸਿੰਘ ਭੋਲਾ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਹਰਇਕਬਾਲ ਸਿੰਘ ਭੋਲਾ ਵਲੋਂ ਪਾਰਟੀ ਪ੍ਰਤੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਆਲ ਇੰਡੀਆ ਕਾਂਗਰਸ ਹਾਈ ਕਮਾਂਡ ਤੇ ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਮੇਟੀ ਦੇ ਪ੍ਰਧਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਕਾਂਗਰਸ ਕਿਸਾਨ ਕਮੇਟੀ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਕਰਨ ਉਪਰੰਤ ਨਿਯੁਕਤੀ ਪੱਤਰ ਸੌਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਹਰਇਕਬਾਲ ਸਿੰਘ ਭੋਲਾ ਨੇ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਮਲਿਕ ਅਰਜੁਨ ਖੜਗੇ, ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਦਾ ਧੰਨਵਾਦ ਕਰਦੇ ਹਨ ਤੇ ਉਹ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ