JALANDHAR WEATHER

ਬੁੱਢੇ ਨਾਲੇ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਨਹੀਂ - ਪਬਲਿਕ ਐਕਸ਼ਨ ਕਮੇਟੀ

ਲੁਧਿਆਣਾ, 24 ਸਤੰਬਰ (ਰੂਪੇਸ਼ ਕੁਮਾਰ)-ਅੱਜ ਲੁਧਿਆਣਾ ਦੇ ਬਸੰਤ ਐਵੇਨਿਊ ਇਲਾਕੇ ਵਿਚ ਪਬਲਿਕ ਐਕਸ਼ਨ ਕਮੇਟੀ ਵਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿਚ ਸਮਾਜ ਸੇਵੀ ਅਮਿਤਜੋਤ ਮਾਨ, ਕਪਿਲ ਅਰੋੜਾ, ਜਸਕੀਰਤ ਸਿੰਘ ਅਤੇ ਅਮਨਦੀਪ ਬੈਂਸ ਆਦਿ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਜਲਦ ਤੋਂ ਜਲਦ ਬੰਦ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਬੁੱਢੇ ਨਾਲੇ ਦੇ ਮਸਲੇ ਨੂੰ ਲੈ ਕੇ ਗੰਭੀਰ ਨਹੀਂ ਹੈ, ਜਿਸ ਕਾਰਨ ਵਾਰ-ਵਾਰ ਸਰਕਾਰਾਂ ਨੂੰ ਚਿਤਾਵਨੀ ਦੇਣ ਦੇ ਬਾਵਜੂਦ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਮਜਬੂਰ ਹੋ ਕੇ ਹੁਣ ਉਹ ਜਲਦ ਹੀ ਇਸ ਬੁੱਢੇ ਨਾਲੇ ਨੂੰ ਬੰਦ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਨੂੰ ਕਦੋਂ ਬੰਦ ਕਰਨਾ ਹੈ, ਇਸ ਦਾ ਸਮਾਂ ਅਤੇ ਮਿਤੀ ਨਹੀਂ ਦੱਸਿਆ ਜਾਵੇਗਾ ਕਿਉਂਕਿ ਫਿਰ ਸਰਕਾਰ ਵਲੋਂ ਇਸ ਨੂੰ ਬੰਦ ਨਹੀਂ ਕਰਨ ਦਿੱਤਾ ਜਾਵੇਗਾ। ਗੱਲਬਾਤ ਦੌਰਾਨ ਪਬਲਿਕ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ 1 ਅਕਤੂਬਰ ਨੂੰ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਉਤੇ ਝੰਡੇ ਲਾ ਕੇ ਸਰਕਾਰ ਨੂੰ ਸੰਕੇਤ ਕੀਤਾ ਜਾਵੇਗਾ ਕਿ ਹੁਣ ਪਬਲਿਕ ਐਕਸ਼ਨ ਕਮੇਟੀ ਵਲੋਂ ਬੁੱਢੇ ਨਾਲੇ ਨੂੰ ਸਾਫ ਕਰਨ ਲਈ ਯੁੱਧ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਬੁੱਢੇ ਨਾਲੇ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਨਾਲ ਲੁਧਿਆਣਾ ਹੀ ਨਹੀਂ ਬਲਕਿ ਪੰਜਾਬ ਦੇ ਕਈ ਜ਼ਿਲ੍ਹੇ ਅਤੇ ਗੁਆਂਢੀ ਸੂਬੇ ਰਾਜਸਥਾਨ ਨੂੰ ਵੀ ਕੈਂਸਰ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਪਰ ਪੰਜਾਬ ਸਰਕਾਰ ਇਸ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ, ਜਿਸ ਕਾਰਨ ਹੁਣ ਉਹ ਇਹ ਕਦਮ ਚੁੱਕਣ ਲਈ ਮਜਬੂਰ ਹੋ ਰਹੇ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ