JALANDHAR WEATHER

ਧਨੌਲਾ ਖ਼ੁਰਦ ਵਿਖੇ ਇਕ ਵਿਅਕਤੀ ਨੇ ਫਾਹਾ ਲਗਾ ਕੇ ਦਿੱਤੀ ਜਾਨ

ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਇਕ ਵਿਅਕਤੀ ਵਲੋਂ ਆਪਣੇ ਘਰ ਰੌਸ਼ਨਦਾਨ ਵਿਚ ਰੱਸਾ ਪਾ ਕੇ ਫਾਹਾ ਲੈ ਲਿਆ। ਜਾਣਕਾਰੀ ਅਨੁਸਾਰ ਬਾਰੂ ਸਿੰਘ (65) ਪੁੱਤਰ ਨੇਕ ਸਿੰਘ ਵਾਸੀ ਧਨੌਲਾ ਖ਼ੁਰਦ ਜ਼ਿਲ੍ਹਾ ਬਰਨਾਲਾ ਨੇ ਆਪਣੇ ਘਰ ਵਿਚ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਚੌਕੀ ਹੰਡਿਆਇਆ ਵਲੋਂ ਲਾਸ਼ ਨੂੰ ਉਤਾਰ ਕੇ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖ ਦਿੱਤਾ ਹੈ। ਇਥੇ ਵਰਣਨਯੋਗ ਹੈ ਕਿ ਪਿਛਲੇ 6-7 ਮਹੀਨਿਆਂ ਵਿਚ ਇਸ ਪਿੰਡ ਦੇ ਤੀਜੇ ਵਿਅਕਤੀ ਵਲੋਂ ਫਾਹਾ ਲੈਣ ਨਾਲ ਮੌਤ ਹੋ ਚੁੱਕੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ