JALANDHAR WEATHER

ਜਥੇਦਾਰ ਸਰੂਪ ਸਿੰਘ ਖਲਵਾੜਾ ਦੇ ਲੜਕੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਖਲਵਾੜਾ, 24 ਸਤੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸਰੂਪ ਸਿੰਘ ਖਲਵਾੜਾ ਦੇ ਲੜਕੇ ਜਗਦੀਪ ਸਿੰਘ ਉਤੇ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਆਪਣੇ ਮੋਟਰਸਾਈਕਲ ਉਤੇ ਪਿੰਡ ਖਲਵਾੜਾ ਤੋਂ ਭੁੱਲਾਰਾਈ ਜਾ ਰਿਹਾ ਸੀ ਤਾਂ ਬੀੜ ਪੁਆਦ ਗੇਟ ਤੋਂ 3-4 ਮੁੰਡਿਆਂ ਨੇ ਉਨ੍ਹਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਬਾਂਹ ਉਤੇ ਸੱਟਾਂ ਲੱਗੀਆਂ। ਇਸ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ