JALANDHAR WEATHER

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਮਹਾ ਪੰਚਾਇਤ ਆਯੋਜਿਤ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ) 25 ਸਤੰਬਰ- (ਹਰਚਰਨ ਸਿੰਘ ਸੰਧੂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਕਿਸਾਨਾਂ ਦੇ ਮਸਲਿਆਂ ਤੇ ਹੋਰ ਮੁੱਖ ਮੰਗਾਂ ਨੂੰ ਲੈ ਕੇ ਪੰਜਾਬ ਅੰਦਰ ਵੱਖ-ਵੱਖ ਥਾਵਾਂ ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਦੌਰ ਸੰਬੰਧੀ ਗੁਰੂ ਹਰ ਸਹਾਏ ਵਿਖੇ ਵੀ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਸਾਂਝੀ ਕਿਸਾਨ ਮਹਾ ਪੰਚਾਇਤ ਆਯੋਜਿਤ ਕੀਤੀ ਗਈ। ਜਿਸ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਪਾਲ ਅਤੇ ਉਨ੍ਹਾਂ ਨਾਲ ਹੋਰ ਕਿਸਾਨ ਆਗੂ ਵੀ ਹਾਜ਼ਰ ਹੋਏ। ਗੁਰੂ ਹਰਸਹਾਏ ਦੀ ਨਵੀਂ ਦਾਣਾ ਮੰਡੀ ਵਿਖੇ ਆਯੋਜਿਤ ਕਿਸਾਨ ਮਹਾ ਪੰਚਾਇਤ ਦੌਰਾਨ‌ , ਕਿਸਾਨਾਂ ਨਾਲ ਸੰਬੰਧਿਤ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਵਿਚਾਰ ਚਰਚਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ’ਤੇ ਕਿਸਾਨ ਵੀ ਵੱਡੀ ਗਿਣਤੀ ’ਚ ਪੁੱਜੇ ਹੋਏ ਹਨ। ਕਿਸਾਨ ਆਗੂਆਂ ਦੱਸਿਆ ਕਿ ਕਿਸਾਨ ਪੱਖੀ ਖੇਤੀ ਨੀਤੀ ਲਾਗੂ ਕਰਵਾਉਣ ਲਈ, ਹਰ ਖੇਤ ਨੂੰ ਨਹਿਰੀ ਪਾਣੀ, ਕਿਸਾਨਾਂ ਦੇ ਕਰਜ਼ੇ ਮੁਆਫ਼, ਅਬਾਦਕਾਰਾਂ ਨੂੰ ਜ਼ਮੀਨਾਂ ਦੇ ਮਾਲਕ ਹੱਕ, ਨਵੇਂ ਲੋਕ ਮਾਰੂ ਫ਼ੌਜ਼ਦਾਰੀ ਕਾਨੂੰਨਾ ਨੂੰ ਰੱਦ ਕਰਵਾਉਣ ਆਦਿ ਸਮੇਤ ਹੋਰ ਕਈ ਮੰਗਾਂ ਹਨ ਕਿ ਕਿਵੇਂ ਸਰਕਾਰਾਂ ਕਿਸਾਨ, ਮਜ਼ਦੂਰ ਨੂੰ ਖਤਮ ਕਰਨ ਲਈ ਤੁਲੀਆਂ ਹੋਈਆਂ ਹਨ। ਜਿਨ੍ਹਾਂ ਸੰਬੰਧੀ ਪੰਜਾਬ ਅੰਦਰ ਮਹਾਂ ਪੰਚਾਇਤਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ