JALANDHAR WEATHER

ਭਾਜਪਾ ਸਰਕਾਰ ਕਿਸਾਨਾਂ ਲਈ ਕਰ ਰਹੀ ਵੱਡੇ ਕੰਮ- ਪ੍ਰਧਾਨ ਮੰਤਰੀ

ਗੋਹਾਨਾ, (ਹਰਿਆਣਾ), 25 ਸਤੰਬਰ- ਹਰਿਆਣਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਨੀਪਤ ਦੇ ਗੋਹਾਨਾ ਵਿਖੇ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਪ੍ਰਦੇਸ਼ ਦੀਆਂ 90 ਸੀਟਾਂ ’ਤੇ 5 ਅਕਤੂਬਰ ਨੂੰ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਇਹ ਦੂਜੀ ਰੈਲੀ ਹੈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਲਗਾਤਾਰ ਕਿਸਾਨਾਂ ਦੇ ਹੱਕ ਵਿਚ ਵੱਡੇ ਫ਼ੈਸਲੇ ਲੈ ਰਹੀ ਹੈ ਤੇ ਜ਼ਮੀਨੀ ਪੱਧਰ ’ਤੇ ਕਿਸਾਨਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਾਂਗਰਸ ਤੋਂ ਵੱਡੀ ਬੇਇਮਾਨ ਤੇ ਭ੍ਰਿਸ਼ਟਾਚਾਰੀ ਪਾਰਟੀ ਹੋਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਹਰਿਆਣਾ ਦੇ ਲੋਕ ਬਹੁਤ ਸਮਝਦਾਰ ਹਨ, ਇਸ ਲਈ ਇਥੇ ਉਸ ਪਾਰਟੀ ਦੀ ਹੀ ਸਰਕਾਰ ਬਣਦੀ ਹੈ, ਜਿਸ ਦੀ ਦਿੱਲੀ ਵਿਚ ਸਰਕਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਕਿਸਾਨਾਂ ਨਾਲ ਝੂਠੇ ਵਾਅਦੇ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਭਾਰਤ ਦੀ ਮੈਡਲ ਫੈਕਟਰੀ ਵੀ ਹੈ। ਪੈਰਿਸ ਉਲੰਪਿਕ ਵਿਚ ਕਈ ਤਗਮੇ ਹਰਿਆਣਾ ਆਏ ਹਨ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ 2038 ਦੀਆਂ ਉਲੰਪਿਕ ਖ਼ੇਡਾਂ ਭਾਰਤ ਵਿਚ ਹੋਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਂਦੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਭਾਜਪਾ ਸਰਕਾਰ ਨੇ ਸੋਨੀਪਤ ਤੱਕ ਮੈਟਰੋ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਨਵੇਂ ਹਾਈਵੇਅ ਬਣਵਾਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ