JALANDHAR WEATHER

ਨੌਜਵਾਨ ਦੇ ਕਤਲ ਮਾਮਲੇ ਵਿਚ ਧਰਨਾਕਾਰੀਆਂ ਨੇ ਪੁਲਿਸ ਦੇ ਭਰੋਸੇ ਤੋਂ ਬਾਅਦ ਚੁੱਕਿਆ ਧਰਨਾ ਚੁੱਕਿਆ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਚੰਡੀਗੜ੍ਹ ’ਤੇ ਸਥਿਤ ਤਪਾ ਪੁੱਲ ਥੱਲੇ ਕੁਝ ਨੌਜਵਾਨਾਂ ਵਲੋਂ ਤਿੰਨ ਜਣਿਆਂ ਨੂੰ ਸੱਟਾਂ ਮਾਰਨ ਤੋਂ ਬਾਅਦ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਇਕ ਨੋਜਵਾਨ ਦੀ ਮੌਤ ਹੋ ਗਈ। ਦੋਸ਼ੀਆਂ ਨੂੰ ਫੜਨ ਦੇ ਲਈ ਬਾਜ਼ੀਗਰ ਭਾਈਚਾਰੇ ਅਤੇ ਹੋਰ ਜਥੇਬੰਦੀਆਂ ਵਲੋਂ ਨਾਮਦੇਵ ਰੋਡ ’ਤੇ ਧਰਨਾ ਲਗਾ ਕੇ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿਚ ਵੱਖ-ਵੱਖ ਬੁਲਾਰਿਆਂ ਅਤੇ ਮਹਿਲਾਵਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਧਰਨਾਕਾਰੀਆਂ ਵਲੋਂ ਪੁਲਿਸ ਨੂੰ ਤਿੰਨ ਜਣਿਆਂ ਦੀ ਨਾਮ ਦਿੱਤੇ ਗਏ ਹਨ। ਥਾਣਾ ਇੰਚਾਰਜ ਇੰਸਪੈਕਟਰ ਸੰਦੀਪ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਵਾਇਆ ਕਿ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀ.ਐਸ.ਪੀ. ਗੁਰਬਿੰਦਰ ਸਿੰਘ ਦਾ ਕਹਿਣਾ ਸੀ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਵੀ ਪਤਾ ਲੱਗਿਆ ਹੈ ਕਿ ਪੁਲਿਸ ਦੇ ਭਰੋਸੇ ਤੋਂ ਬਾਅਦ ਧਰਨਾਕਾਰੀਆਂ ਵਲੋਂ ਧਰਨਾ ਚੁੱਕਿਆ ਗਿਆ। ਨੌਜਵਾਨ ਦੇ ਕਤਲ ਦੇ ਵਿਰੋਧ ਵਿਚ ਤਪਾ ਬਾਈਪਾਸ ਦੀਆਂ ਦੁਕਾਨਾਂ ਸਵੇਰ ਤੋਂ ਹੀ ਬੰਦ ਰਹੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ