JALANDHAR WEATHER

ਜੰਮੂ-ਕਸ਼ਮੀਰ ਚੋਣਾਂ: ਇਥੇ ਰੱਚਿਆ ਜਾ ਰਿਹਾ ਹੈ ਇਤਿਹਾਸ - ਮੁੱਖ ਚੋਣ ਅਧਿਕਾਰੀ

ਨਵੀਂ ਦਿੱਲੀ, 25 ਸਤੰਬਰ - ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਰਾਜੀਵ ਕੁਮਾਰ ਨੇ ਜੰਮੂ-ਕਸ਼ਮੀਰ ’ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਨੂੰ ‘ਇਤਿਹਾਸ ਸਿਰਜਣ’ ਦੱਸਦਿਆਂ ਕਿਹਾ ਕਿ ਲੋਕ ਉਨ੍ਹਾਂ ਥਾਵਾਂ ’ਤੇ ਪੋਲਿੰਗ ਬੂਥਾਂ ਦੇ ਬਾਹਰ ਲੰਬੀਆਂ ਕਤਾਰਾਂ ’ਚ ਖੜ੍ਹੇ ਹਨ, ਜਿੱਥੇ ਇਕ ਵਾਰ ਜਮਹੂਰੀ ਅਭਿਆਸ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 26 ਸੀਟਾਂ ’ਤੇ ਦੂਜੇ ਪੜਾਅ ਦੀ ਵੋਟਿੰਗ ਦੇ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਮਾਰ ਨੇ ਕਿਹਾ ਕਿ ਇਸ ਪੜਾਅ ਲਈ 100 ਫ਼ੀਸਦੀ ਸੀ.ਸੀ.ਟੀ.ਵੀ. ਕਵਰੇਜ ਉਪਲਬਧ ਹੈ ਅਤੇ ਕੋਈ ਵੀ ਨੌਜਵਾਨ, ਔਰਤਾਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਤਾਰਾਂ ਵਿਚ ਖੜ੍ਹੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਦੇਖ ਸਕਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ। ਵੋਟਿੰਗ ਉਨ੍ਹਾਂ ਖੇਤਰਾਂ ਵਿਚ ਹੋ ਰਹੀ ਹੈ, ਜਿੱਥੇ ਪਹਿਲਾਂ ਇਹ ਨਹੀਂ ਹੋਈ ਸੀ ਤੇ ਪਿਛਲੇ ਸਮੇਂ ਵਿਚ ਬਾਈਕਾਟ ਦੇ ਸੱਦੇ ਦਿੱਤੇ ਗਏ ਸਨ। ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਇਤਿਹਾਸ ਰਚਿਆ ਜਾ ਰਿਹਾ ਹੈ ਅਤੇ ਇਸ ਦਾ ਪ੍ਰਭਾਵ ਲੰਬੇ ਸਮੇਂ ਤੱਕ ਮਹਿਸੂਸ ਕੀਤਾ ਜਾਵੇਗਾ। ਉਨ੍ਹਾਂ ਨੇ ਚੋਣ ਪ੍ਰਕਿਰਿਆ ਵਿਚ ਵੋਟਰਾਂ ਦੀ ਉਤਸ਼ਾਹੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ