JALANDHAR WEATHER

ਪੰਜਾਬ ਚੋਣ ਕਮਿਸ਼ਨ ਦੀ ਪੈ੍ਸ ਕਾਨਫ਼ਰੰਸ ਹੋਈ ਸ਼ੁਰੂ

ਚੰਡੀਗੜ੍ਹ, 25 ਸਤੰਬਰ- ਅੱਜ ਪੰਜਾਬ ਚੋਣ ਕਮਿਸ਼ਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਵਿਚ ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕਿਹਾ ਕਿ ਪੰਚਾਇਤੀ ਵੋਟਾਂ ਲਈ ਝੋਨੇ ਦੀ ਵਾਢੀ ਦਾ ਸੀਜ਼ਨ ਦਾ ਧਿਆਨ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਤਿਉਹਾਰਾਂ ਆਉਣ ਵਾਲੇ ਸਾਰੇ ਤਿਉਹਾਰਾਂ ਨੂੰ ਧਿਆਨ ਵਿਚ ਰੱਖ ਕੇ ਹੀ ਚੋਣਾਂ ਦਾ ਸ਼ੈਡੀਊਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਬੈਲੇਟ ਬਾੱਕਸ ਰਾਹੀਂ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 13237 ਗ੍ਰਾਮ ਪੰਚਾਇਤਾਂ ਹਨ ਤੇ 19110 ਪੋਲਿੰਗ ਬੂਥ ਬਣਨਗੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਲਈ 100 ਰੁਪਏ ਅਤੇ ਐਸ.ਸੀ. ਲਈ 50 ਰੁਪਏ ਨਾਮਜ਼ਦਗੀ ਫ਼ੀਸ ਰੱਖੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਚੋਣਾਂ ਕਿਸੇ ਵੀ ਪਾਰਟੀ ਦੇ ਨਿਸ਼ਾਨ ’ਤੇ ਨਹੀਂ ਲੜੀਆਂ ਜਾ ਰਹੀਆਂ ਹਨ, ਇਸ ਲਈ ਸਰਪੰਚਾਂ ਤੇ ਪੰਚਾਂ ਲਈ ਵੱਖਰੇ ਚੋਣ ਨਿਸ਼ਾਨ ਦਿੱਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ