JALANDHAR WEATHER

ਖ਼ੇਤੀ ਕਾਨੂੰਨਾਂ ’ਤੇ ਪ੍ਰਧਾਨ ਮੰਤਰੀ ਕਰਨ ਕੰਗਨਾ ਰਣੌਤ ਦਾ ਸਟੈਂਡ ਸਪੱਸ਼ਟ- ਰਾਹੁਲ ਗਾਂਧੀ

ਨਵੀਂ ਦਿੱਲੀ, 25 ਸਤੰਬਰ -ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ’ਤੇ ਤਿੱਖਾ ਹਮਲਾ ਕੀਤਾ ਹੈ। ਵਾਪਿਸ ਲਏ ਗਏ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਵਕਾਲਤ ਕਰਨ ਵਾਲੇ ਕੰਗਨਾ ਦੇ ਬਿਆਨ ’ਤੇ ਰਾਹੁਲ ਨੇ ਕਿਹਾ ਕਿ ਸਰਕਾਰ ਦੀ ਨੀਤੀ ਕੌਣ ਤੈਅ ਕਰ ਰਿਹਾ ਹੈ? ਭਾਜਪਾ ਦੇ ਸੰਸਦ ਮੈਂਬਰ ਜਾਂ ਪ੍ਰਧਾਨ ਮੰਤਰੀ ਮੋਦੀ? ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ 700 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਲੈ ਕੇ ਵੀ ਭਾਜਪਾ ਵਾਲੇ ਸੰਤੁਸ਼ਟ ਨਹੀਂ ਹੋਏ। ਸਾਡਾ ਗਠਜੋੜ ‘ਇੰਡੀਆ’ ਆਪਣੇ ਅੰਨਦਾਤਾਵਾਂ ਵਿਰੁੱਧ ਭਾਜਪਾ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਜੇਕਰ ਕਿਸਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਕਦਮ ਚੁੱਕਿਆ ਗਿਆ ਤਾਂ ਪ੍ਰਧਾਨ ਮੰਤਰੀ ਨੂੰ ਮੁੜ ਮੁਆਫੀ ਮੰਗਣੀ ਪਵੇਗੀ। ਕਾਂਗਰਸ ਪਾਰਟੀ ਨੇ ਮੰਗ ਕੀਤੀ ਕਿ ਜੇਕਰ ਸੱਤਾਧਾਰੀ ਪਾਰਟੀ ਕੰਗਨਾ ਦੀਆਂ ਟਿੱਪਣੀਆਂ ਨਾਲ ਸਹਿਮਤ ਨਹੀਂ ਹੈ ਤਾਂ ਅਭਿਨੇਤਰੀ-ਰਾਜਨੇਤਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਣਾ ਚਾਹੀਦਾ ਹੈ। ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੇ ਵੀ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਸਮੇਤ ਚੋਣ ਰਾਜ ਸੱਤਾਧਾਰੀ ਧਿਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ