JALANDHAR WEATHER

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਬਜ਼ੁਰਗ ਔਰਤ ਦੀ ਮੌਤ

ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੀ ਦੇਰ ਸ਼ਾਮ ਇਕ ਬਜ਼ੁਰਗ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਜਖ਼ਮੀ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਬੀਰਪੁਰ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਇਕ ਬਜ਼ੁਰਗ ਬਿਮਲਾ ਦਾਸੀ ਪਤਨੀ ਵਿਪਨ ਦਾਸੀ (65) ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਜਿਸ ਨੂੰ ਇਲਾਜ ਲਈ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਬਜ਼ੁਰਗ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ 72 ਘੰਟੇ ਲਈ ਰਖਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ