JALANDHAR WEATHER

ਡਾ. ਓਬਰਾਏ ਦੇ ਯਤਨਾਂ ਸਦਕਾ ਹਰਿਆਣਾ ਦੇ ਊਧਮ ਸਿੰਘ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਹਵਾਈ ਅੱਡੇ ਪੁੱਜੀ

ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)-ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹਰਿਆਣਾ ਦੇ ਜ਼ਿਲ੍ਹਾ ਅੰਬਾਲਾ ਦੇ ਪਿੰਡ ਬਹੀਟਾ ਨਾਲ ਸੰਬੰਧਿਤ 41 ਸਾਲਾ ਊਧਮ ਸਿੰਘ ਪੁੱਤਰ ਕਿਰਪਾਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕਿਹਾ ਕਿ ਊਧਮ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ ਜੁਲਾਈ ਮਹੀਨੇ ਅੰਦਰ ਭੇਦਭਰੇ ਹਾਲਾਤ ਵਿਚ ਉਸਦੀ ਮੌਤ ਹੋ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ