JALANDHAR WEATHER

ਆਈ. ਏ. ਐਸ. ਅਪਰਨਾ ਐਮ. ਬੀ. ਨੇ ਬਤੌਰ ਐਸ. ਡੀ. ਐਮ. ਸੁਲਤਾਨਪੁਰ ਲੋਧੀ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ)-ਯੂ. ਪੀ. ਐਸ. 2021 ਬੈਚ ਦੇ ਆਈ. ਏ. ਐਸ. ਅਧਿਕਾਰੀ (ਅੰਡਰ ਟ੍ਰੇਨਿੰਗ) ਅਪਰਨਾ ਐਮ. ਬੀ., ਆਈ. ਏ. ਐਸ. ਨੇ ਅੱਜ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਬਤੌਰ ਐਸ. ਡੀ. ਐਮ. ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਹ ਬਤੌਰ ਐਸ. ਡੀ. ਐਮ. ਮਲੇਰਕੋਟਲਾ ਵਿਖੇ ਤਾਇਨਾਤ ਸਨ। ਐਸ. ਡੀ. ਐਮ. ਦਫਤਰ ਸੁਲਤਾਨਪੁਰ ਲੋਧੀ ਵਿਖੇ ਅਹੁਦਾ ਸੰਭਾਲਣ ਮੌਕੇ ਸੁਪਰਡੈਂਟ ਸਤਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਸਮੁੱਚੇ ਸਟਾਫ ਵਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਮੌਕੇ ਨਵ-ਨਿਯੁਕਤ ਐਸ. ਡੀ. ਐਮ. ਅਪਰਨਾ ਐਮ. ਬੀ. ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪਵਿੱਤਰ ਅਤੇ ਇਤਿਹਾਸਕ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਣ ਉਤੇ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਜਾਵੇਗੀ ਅਤੇ ਹਰੇਕ ਕੰਮ ਸਮੇਂ-ਸਿਰ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿੱਜ਼ਕ ਹੋ ਕੇ ਉਨ੍ਹਾਂ ਦੇ ਦਫਤਰ ਆ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ