JALANDHAR WEATHER

ਗੁਲਪ੍ਰੀਤ ਸਿੰਘ ਔਲਖ ਨੇ ਡਿਪਟੀ ਕਮਿਸ਼ਨਰ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

ਤਰਨਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਗੁਲਪ੍ਰੀਤ ਸਿੰਘ ਔਲਖ ਨੇ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਔਲਖ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਕਮਿਸ਼ਨਰ ਮਿਊਂਸੀਪਲ ਕਾਰਪੋਰੇਸ਼ਨ ਅੰਮ੍ਰਿਤਸਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਅੱਜ ਦਫ਼ਤਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਉਪਰੰਤ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ (ਪੰਜਵੀਂ ਪਾਤਸ਼ਾਹੀ) ਵਿਖੇ ਮੱਥਾ ਟੇਕਿਆ। ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਰੋਸਾਈ ਗੁਰੂ ਨਗਰੀ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਆਪਣਾ ਅਹੁਦਾ ਸੰਭਾਲਣ ਉਪਰੰਤ ਔਲਖ ਨੇ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਵਾਸੀਆਂ ਨੂੰ ਨਿਰਪੱਖ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨ੍ਹਾਂ ਕਿਸੇ ਖੱਜਲ-ਖੁਆਰੀ ’ਤੇ ਸਰਕਾਰੀ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ