JALANDHAR WEATHER

ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਡੀ. ਐਸ. ਪੀ. ਗੁਰਮੀਤ ਸਿੰਘ ਸਿੱਧੂ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ, ਲਾਡੀ)-ਪੁਲਿਸ ਵਿਭਾਗ ਵਲੋਂ ਕੀਤੇ ਤਬਾਦਲਿਆਂ ਤੋਂ ਬਾਅਦ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਬਤੌਰ ਡੀ. ਐਸ. ਪੀ. ਗੁਰਮੀਤ ਸਿੰਘ ਸਿੱਧੂ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਮੌਕੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੰਮ ਲਈ ਉਨ੍ਹਾਂ ਨੂੰ ਬੇਝਿਜਕ ਮਿਲ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਕਾਨੂੰਨ ਅਨੁਸਾਰ ਉਨ੍ਹਾਂ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ