JALANDHAR WEATHER

ਭਾਜਪਾ ਦੀ ਜਨ ਆਸ਼ੀਰਵਾਦ ਰੈਲੀ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

ਰਾਦੌਰ, 25 ਸਤੰਬਰ (ਕੁਲਦੀਪ ਸੈਣੀ)- ਜਿਵੇਂ-ਜਿਵੇਂ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਸਾਰੀਆਂ ਪਾਰਟੀਆਂ ਨੇ ਆਪਣਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਹੁਣ ਪਾਰਟੀ ਉਮੀਦਵਾਰਾਂ ਦੇ ਸਮਰਥਨ ਵਿਚ ਸਟਾਰ ਪ੍ਰਚਾਰਕ ਵੀ ਮੈਦਾਨ ਵਿਚ ਆ ਗਏ ਹਨ। ਇਸੇ ਲੜੀ ਤਹਿਤ ਭਾਜਪਾ ਵਲੋਂ ਉਮੀਦਵਾਰ ਸ਼ਿਆਮ ਸਿੰਘ ਰਾਣਾ ਦੇ ਹੱਕ ਵਿਚ ਰਾਦੌਰ ਵਿਚ ਜਨ ਆਸ਼ੀਰਵਾਦ ਰੈਲੀ ਕੀਤੀ ਗਈ। ਜਿਸ 'ਚ ਜਿੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਟੇਜ ਤੋਂ ਕਾਂਗਰਸ 'ਤੇ ਨਿਸ਼ਾਨਾ ਸਾਧਿਆ, ਉੱਥੇ ਹੀ ਪਿਛਲੇ 10 ਸਾਲਾਂ 'ਚ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਦੀ ਤਾਰੀਫ਼ ਵੀ ਕੀਤੀ। ਮੁੱਖ ਮੰਤਰੀ ਨੇ ਵੀ ਸਟੇਜ ਤੋਂ ਹੀ ਕਿਸਾਨਾਂ ਦੀ ਮੰਗ 'ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ