JALANDHAR WEATHER

ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਸੰਸਦ ਨੂੰ ਕੀਤਾ ਭੰਗ

ਨਵੀਂ ਦਿੱਲੀ, 25 ਸਤੰਬਰ-ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਸੰਸਦ ਨੂੰ ਭੰਗ ਕਰ ਦਿੱਤਾ ਹੈ । ਸ਼੍ਰੀਲੰਕਾ ਦੇ ਨਵ-ਨਿਯੁਕਤ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਨੇ ਸੰਸਦ ਨੂੰ ਭੰਗ ਕਰਨ ਸੰਬੰਧੀ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ 'ਤੇ ਦਸਤਖ਼ਤ ਕੀਤੇ। ਮੰਗਲਵਾਰ ਅੱਧੀ ਰਾਤ ਤੋਂ ਸੰਸਦ ਭੰਗ ਹੋ ਜਾਵੇਗੀ ਅਤੇ 14 ਨਵੰਬਰ ਨੂੰ ਚੋਣਾਂ ਹੋਣਗੀਆਂ। ਸ਼ਨੀਵਾਰ ਨੂੰ ਸ਼੍ਰੀਲੰਕਾ ਦੇ ਰਾਸ਼ਟਰਪਤੀ ਚੋਣ ਤੋਂ ਪਹਿਲਾਂ, ਦਿਸਾਨਾਇਕ ਨੇ ਕਿਹਾ ਸੀ ਕਿ ਉਹ ਤੁਰੰਤ ਸੰਸਦ ਨੂੰ ਭੰਗ ਕਰ ਦੇਣਗੇ ਅਤੇ ਤੁਰੰਤ ਚੋਣਾਂ ਦਾ ਆਦੇਸ਼ ਦੇਣਗੇ। ਇਸ ਤੋਂ ਪਹਿਲਾਂ ਅਗਸਤ 2020 ਵਿਚ ਪਿਛਲੀ ਸੰਸਦ ਦਾ ਗਠਨ ਕੀਤਾ ਗਿਆ ਸੀ। ਇਸ ਨੂੰ ਨਿਰਧਾਰਤ ਸਮੇਂ ਤੋਂ 11 ਮਹੀਨੇ ਪਹਿਲਾਂ ਭੰਗ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ