JALANDHAR WEATHER

ਕੇਂਦਰ ਸਰਕਾਰ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਤੇ ਖੇਤੀ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚ ਰਹੀ - ਚਰਨਜੀਤ ਸਿੰਘ ਚੰਨੀ

ਕਰਨਾਲ, 26 ਸਤੰਬਰ (ਗੁਰਮੀਤ ਸਿੰਘ ਸੱਗੂ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅੱਜ ਦੇਰ ਸ਼ਾਮ ਕਰਨਾਲ ਪਹੁੰਚੇ। ਉਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਕਰਨਾਲ ਤੋਂ ਕਾਂਗਰਸੀ ਉਮੀਦਵਾਰ ਸੁਮਿਤਾ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿਚ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ। ਜਨਤਾ ਕਾਂਗਰਸ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਦਾ ਮਨ ਬਣਾ ਚੁੱਕੀ ਹੈ, ਬੱਸ 5 ਅਕਤੂਬਰ ਦੀ ਉਡੀਕ ਹੈ। ਸਾਬਕਾ ਮੁੱਖ ਮੰਤਰੀ ਨੇ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਰਨਾਲ 10 ਸਾਲ ਤੱਕ ਸੀ.ਐਮ. ਸਿਟੀ ਰਿਹਾ। ਕਰਨਾਲ ਨੂੰ ਸਮਾਰਟ ਸਿਟੀ ਬਣਾਉਣ ਦੇ ਨਾਂ 'ਤੇ ਹਜ਼ਾਰਾਂ ਕਰੋੜਾਂ ਦਾ ਘਪਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਹਰਿਆਣਾ ਵਿਚ ਲੋਕ ਲੁੱਟਿਆ ਤੇ ਕੁੱਟਿਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਤੇ ਖੇਤੀ ਨੂੰ ਤਬਾਹ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਦੋਵੇਂ ਸੂਬੇ ਆਰਥਿਕ ਤੌਰ 'ਤੇ ਬਰਬਾਦ ਹੋ ਜਾਣਗੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ