JALANDHAR WEATHER

ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ

 ਲੋਹੀਆਂ ਖਾਸ, 27 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਬਲਾਕ ਲੋਹੀਆਂ ਖ਼ਾਸ ਤੋਂ ਲੁਧਿਆਣਾ ਨੂੰ ਜਾਂਦੀ ਰੇਲਵੇ ਲਾਈਨ ਨੇੜੇ ਪਿੰਡ ਸਿੱਧੂਪੁਰ ਦੀ ਨਜ਼ਦੀਕ ਇਕ ਔਰਤ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਪੁਲਿਸ ਦੇ ਥਾਣੇਦਾਰ ਸੁਖਵਿੰਦਰ ਸਿੰਘ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਨਾਮ ਜੋਤੀ ਹੈ ਤੇ ਇਹ ਰਾਜਸਥਾਨ ਦੇ ਭਰਤਪੁਰ ਸ਼ਹਿਰ ਦੇ ਨੇੜੇ ਦੇ ਰਹਿਣ ਵਾਲੇ ਹਨ ਜੋ ਹਾਲ ਵਾਸੀ ਸੁਲਤਾਨਪੁਰ ਲੋਧੀ ਰਹਿੰਦੇ ਹਨ। ਕਿਸੇ ਘਰੇਲੂ ਕਲੇਸ਼ ਕਾਰਨ ਉਸ ਵਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਦੱਸਿਆ ਜਾਂਦਾ ਹੈ। ਰੇਲਵੇ ਪੁਲਿਸ ਨੇ ਮ੍ਰਿਤਕ ਜੋਤੀ ਦੀ ਲਾਸ਼ ਨੂੰ ਦਰੱਖਤ ਨਾਲੋਂ ਉਤਾਰ ਕੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਮ੍ਰਿਤਕ ਔਰਤ ਦੀ ਉਮਰ 23 ਸਾਲ ਦੱਸੀ ਜਾਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ