JALANDHAR WEATHER

ਬਰਤਾਨੀਆ ਦੀ ਸਿੱਖਿਆ ਦੀ ਗਰੇਡ ਪ੍ਰਣਾਲੀ ਚ ਗੁਰਮਤਿ ਸੰਗੀਤ ਸ਼ਾਮਿਲ ਕਰਨਾ ਸਮੁੱਚੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ - ਗਿਆਨੀ ਰਘਬੀਰ ਸਿੰਘ

 ਅੰਮ੍ਰਿਤਸਰ, 27 ਸਤੰਬਰ ( ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀ ਸਿੱਖਿਆ ਦੀ ਗਰੇਡ ਪ੍ਰਣਾਲੀ ਵਿਚ ਗੁਰਮਤਿ ਸੰਗੀਤ ਸ਼ਾਮਿਲ ਕਰਨ ਨੂੰ ਸਮੁੱਚੀ ਸਿੱਖ ਕੌਮ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੰਦਿਆਂ ਬਰਤਾਨੀਆਂ ਦੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਲੰਡਨ ਸਥਿਤ ਸੰਗੀਤ ਸਿੱਖਿਆ ਬੋਰਡ ਵਲੋਂ ਆਪਣੀ ਕੌਮਾਂਤਰੀ ਪੱਧਰ ਦੀ ਅੱਠ ਗਰੇਡ ਵਾਲੀ ਸੰਗੀਤ ਪ੍ਰੀਖਿਆ ਵਿਚ ਗੁਰਮਤਿ ਸੰਗੀਤ ਦੇ ਸਾਜ਼ ਦਿਲਰੁਬਾ, ਸਾਰੰਦਾ, ਤਾਊਸ, ਅਸਰਾਜ ਅਤੇ ਸਾਰੰਗੀ ਨੂੰ ਸ਼ਾਮਿਲ ਕਰਨ ਨਾਲ ਨਾ-ਸਿਰਫ ਸੰਸਾਰ ਦੇ ਕਿਸੇ ਵੀ ਕੋਨੇ ਵਿਚ ਰਹਿਣ ਵਾਲੇ ਗੁਰਮਤਿ ਸੰਗੀਤ ਦਾ ਅਧਿਐਨ ਕਰਨ ਦੇ ਚਾਹਵਾਨ ਸਿਖਿਆਰਥੀਆਂ ਨੂੰ ਹੀ ਉਤਸ਼ਾਹ ਮਿਲੇਗਾ ਬਲਕਿ ਵਿਸ਼ਵ ਭਰ ਦੇ ਲੋਕਾਂ ਨੂੰ ਕੁੱਲ ਦੁਨੀਆ ਦੀ ਸੰਗੀਤ ਪਰੰਪਰਾ ਵਿਚ ਅਦੁੱਤੀ ਸਥਾਨ ਰੱਖਣ ਵਾਲੇ ਅਲੌਕਿਕ ਗੁਰਮਤਿ ਸੰਗੀਤ ਨਾਲ ਜੁੜਣ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਸ੍ਰੀ ਗੁਰੂ ਸਿੰਘ ਸਭਾ ਸਾਊਥਹਾਲ, ਬਰਤਾਨੀਆ ਵਿਚ ਗੁਰਮਤਿ ਸੰਗੀਤ ਅਕਾਦਮੀ ਅਤੇ ਬਰਤਾਨੀਆ ਦੀ ਸਮੁੱਚੀ ਸਿੱਖ ਸੰਗਤ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਨਾਲ ਇਹ ਮਾਣਮੱਤੀ ਪ੍ਰਾਪਤੀ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ