JALANDHAR WEATHER

ਪਿੰਡ ਚਾਨਚੱਕ ਦੇ ਲੋਕਾਂ ਵਲੋਂ ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਸਰਪੰਚ

ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਚਾਨਚੱਕ ’ਚ ਪਿੰਡ ਦੇ ਲੋਕਾਂ ਵਲੋਂ ਲੈਕ. ਜਸਵਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਪਿਛਲੇ 25 ਸਾਲਾਂ ਤੋਂ ਪਿੰਡ ਦੇ ਲੋਕਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਚੁਣਿਆ ਜਾ ਰਿਹਾ ਹੈ। ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਲੈਕਚਰਾਰ ਜਸਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ । ਪਿੰਡ ਦੇ ਹਰੇਕ ਵਿਅਕਤੀ ਨਾਲ ਲੋੜ ਪੈਣ ’ਤੇ ਚਟਾਨ ਵਾਂਗੂੰ ਖੜਾਂਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ