JALANDHAR WEATHER

ਸਰਬ ਸੰਮਤੀ ਨਾਲ ਚੁਣੀ ਗਈ ਪਿੰਡ ਮਨਜੀਤ ਪੁਰ (ਚਮਕੌਰ ਸਾਹਿਬ) ਦੀ ਪੂਰੀ ਪੰਚਾਇਤ

ਬੇਲਾ, 27 ਸਤੰਬਰ (ਮਨਜੀਤ ਸਿੰਘ ਸੈਣੀ)- ਪੰਚਾਇਤੀ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਪਿੰਡਾਂ ਦੀਆਂ ਸੱਥਾਂ ਵਿਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨਾਂ ਨੇ ਆਪਣੇ ਵੋਟਰਾਂ ਤੱਕ ਹਰ ਹੀਲੇ ਵਸੀਲੇ ਸੰਪਰਕ ਸਾਧਣੇ ਸ਼ੁਰੂ ਕਰ ਦਿੱਤੇ ਹਨ। ਭਾਵੇਂ ਕਿ ਅੱਜ ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ ਹੈ ਪਰ ਇਸ ਤੋਂ ਪਹਿਲਾਂ ਹੀ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਛੋਟੇ ਜਿਹੇ ਪਿੰਡ ਜਿਹੜਾ ਕਿ ਦਲਿਤ ਭਾਈਚਾਰੇ ਨਾਲ ਸੰਬੰਧਿਤ ਹੈ, ਦੂਜੇ ਪਿੰਡਾਂ ਨੂੰ ਪਿੱਛੇ ਛੱਡ ਕੇ ਸਭ ਤੋਂ ਪਹਿਲਾਂ ਪੂਰੀ ਪੰਚਾਇਤ ਸਰਬ ਸੰਮਤੀ ਨਾਲ ਬਣਾਉਣ ਵਿਚ ਮੋਹਰੀ ਰਿਹਾ ਅਤੇ ਦੂਜੇ ਪਿੰਡਾਂ ਦੇ ਸਰਪੰਚੀ ਪੰਚੀ ਲਈ ਪੰਜ ਪੰਜ ਸੱਤ ਸੱਤ ਲੱਖ ਖਰਚਣ ਦੇ ਦਾਅਵੇ ਕਰਦੇ ਲੋਕਾਂ ਲਈ ਰਾਹ ਦਸੇਰਾ ਬਣਿਆ। ਸੰਮਤੀ ਨਾਲ ਚੁਣੇ ਪੰਚਾਇਤ ਮੈਬਰਾਂ ਵਿਚ ਜਸਵੀਰ ਕੌਰ ਪਤਨੀ ਮਨਜੀਤ ਸਿੰਘ ਨੂੰ ਸਰਪੰਚ ਚੁਣਿਆ ਗਿਆ ਹੈ ਅਤੇ ਬਲਜੀਤ ਕੌਰ ਪਤਨੀ ਗੁਰਬਖਸ਼ ਸਿੰਘ, ਭਿੰਦਰ ਕੌਰ ਪਤਨੀ ਕਮਲਜੀਤ ਸਿੰਘ, ਗੁਰਦਿਆਲ ਸਿੰਘ, ਜਗਤਾਰ ਸਿੰਘ, ਰਘਵੀਰ ਸਿੰਘ ਨੂੰ ਬਤੌਰ ਮੈਂਬਰ ਪੰਚਾਇਤ ਚੁਣਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ