JALANDHAR WEATHER

ਲਾਡੋਵਾਲ ਟੋਲ ਪਲਾਜ਼ਾ ਹੋਇਆ ਫ਼੍ਰੀ

ਲੁਧਿਆਣਾ, 27 ਸਤੰਬਰ- ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫ਼੍ਰੀ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਫ਼੍ਰੀ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ ਗਿਆ ਹੈ। ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਕਰਮਚਾਰੀਆਂ ਦੀ ਮੰਗਾਂ ਲੰਬੇ ਸਮੇਂ ਤੋਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅੱਜ ਅਸੀਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਨਾ ਤਾਂ ਕੋਈ ਸਰਕਾਰੀ ਛੁੱਟੀ ਦਿੱਤੀ ਜਾਂਦੀ ਹੈ ਤੇ ਨਾ ਹੀ ਉਨ੍ਹਾਂ ਦਾ ਕੋਈ ਫ਼ੰਡ ਕੱਟਿਆ ਜਾ ਰਿਹਾ ਹੈ, ਜੋ ਕਿ ਉਨ੍ਹਾਂ ਦੇ ਅਧਿਕਾਰਾਂ ਦੇ ਵਿਰੁੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ