JALANDHAR WEATHER

ਐਮ.ਸੀ.ਡੀ. ਦੀ ਸਥਾਈ ਕਮੇਟੀ ਦੀ ਚੋਣ ਨੂੰ ਲੈ ਕੇ ਵਿਧਾਨ ਸਭਾ ਵਿਚ ਹੰਗਾਮਾ

ਨਵੀਂ ਦਿੱਲੀ, 27 ਸਤੰਬਰ- ਦਿੱਲੀ ਨਗਰ ਨਿਗਮ ਚੋਣਾਂ ਦੇ ਮੁੱਦੇ ’ਤੇ ਅੱਜ ਦਿੱਲੀ ਵਿਧਾਨ ਸਭਾ ’ਚ ਹੰਗਾਮਾ ਹੋ ਗਿਆ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਨਿਗਮ ’ਚ ਲੋਕਤੰਤਰ ਦਾ ਕਤਲ ਹੋਇਆ ਹੈ। ਉਪ ਰਾਜਪਾਲ ਨੇ ਪਿਛਲੇ ਦਰਵਾਜ਼ੇ ਰਾਹੀਂ ਚੋਣਾਂ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਮੇਅਰ ਦੀ ਹੈ। ਇਸ ਦਾ ਜਵਾਬ ਦਿੰਦੇ ਹੋਏ ਭਾਜਪਾ ਵਿਧਾਇਕ ਅਭੈ ਵਰਮਾ ਨੇ ਕਿਹਾ ਕਿ ਨਿਗਮ ਚੋਣਾਂ ’ਚ ‘ਆਪ’ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ ਪਰ ਫਿਰ ਵੀ ਚੋਣਾਂ ਕਿਉਂ ਨਹੀਂ ਹੋਣ ਦਿੱਤੀਆਂ ਜਾ ਰਹੀਆਂ?

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ