JALANDHAR WEATHER

ਕੁੱਟਮਾਰ ਮਾਮਲਾ: ਚੰਡੀਗੜ੍ਹ ਪੁਲਿਸ ਮਾਮਲੇ ਨੂੰ ਦਬਾਉਣ ਦੀ ਕਰ ਰਹੀ ਹੈ ਕੋਸ਼ਿਸ਼- ਪੀ.ਜੀ.ਆਈ. ਕਰਮਚਾਰੀ ਯੂਨੀਅਨ

ਚੰਡੀਗੜ੍ਹ, 27 ਸਤੰਬਰ (ਮਨਪ੍ਰੀਤ ਸਿੰਘ)- ਪੀ.ਜੀ.ਆਈ. ਦੇ ਸੁਰੱਖਿਆ ਕਰਮਚਾਰੀ ਅਤੇ ਪੁਲਿਸ ਕਾਂਸਟੇਬਲ ਵਿਚ ਕੁੱਟਮਾਰ ਦੇ ਮਾਮਲੇ ਤੋਂ ਬਾਅਦ ਅੱਜ ਪੀ. ਜੀ. ਆਈ. ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਡੀਗੜ੍ਹ ਪੁਲਿਸ ਵਲੋਂ ਮਾਮਲੇ ਨੂੰ ਦਬਾਉਣ ਲਈ ਸੁਰੱਖਿਆ ਕਰਮਚਾਰੀ ’ਤੇ ਸ਼ਿਕਾਇਤ ਵਾਪਸ ਲੈਣ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਪੁਲਿਸ ਵਲੋਂ ਮਾਮਲੇ ਸੰਬੰਧੀ ਐਫ਼.ਆਈ.ਆਰ. ਵੀ ਦਰਜ ਨਹੀਂ ਕੀਤੀ ਗਈ ਹੈ, ਜਿਸ ’ਤੇ ਯੂਨੀਅਨ ਵਲੋਂ ਚੰਡੀਗੜ੍ਹ ਪੁਲਿਸ ਨੂੰ ਦੁਪਹਿਰ 3 ਵਜੇ ਤੱਕ ਦਾ ਸਮਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜੇਕਰ ਐਫ.ਆਈ.ਆਰ. ਦਰਜ ਨਹੀਂ ਹੁੰਦੀ ਤਾਂ ਸੰਸਥਾ ਦੀਆਂ ਸਾਰੀਆਂ ਕਰਮਚਾਰੀ ਯੂਨੀਅਨਾਂ ਵਲੋਂ ਪ੍ਰਦਰਸ਼ਨ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ