JALANDHAR WEATHER

ਸੰਸਦੀ ਸਥਾਈ ਕਮੇਟੀ ਦਾ ਮੈਂਬਰ ਬਣਨ ’ਤੇ ਹੋ ਰਿਹੈ ਮਾਣ ਮਹਿਸੂਸ- ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ, 27 ਸਤੰਬਰ- ਕੇਂਦਰ ਸਰਕਾਰ ਨੇ 2024-25 ਲਈ 24 ਵਿਭਾਗਾਂ ਨਾਲ ਸੰਬੰਧਿਤ ਸੰਸਦੀ ਸਥਾਈ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਵਿਚ ਸਰਕਾਰ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਕਮੇਟੀ ਵਿਚ ਕਾਂਗਰਸ ਪਾਰਟੀ ਦੇ ਮੈਂਬਰਾਂ ਨੂੰ ਚਾਰ ਕਮੇਟੀਆਂ ਦਾ ਚੇਅਰਪਰਸਨ ਬਣਾਇਆ ਗਿਆ ਹੈ, ਜਿਸ ਵਿਚ ਵਿਦੇਸ਼ੀ ਮਾਮਲੇ ਵੀ ਸ਼ਾਮਿਲ ਹਨ। ਇਸ ਕਮੇਟੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਫੂਡ ਪ੍ਰੋਸੈਸਿੰਗ ਕਮੇਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਬਾਅਦ ਟਵੀਟ ਕਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਬਾਰੇ ਵੱਕਾਰੀ ਸੰਸਦੀ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ ’ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਤੇ ਮੈਂ ਪਾਰਟੀ ਹਾਈਕਮਾਂਡ ਦਾ ਧੰਨਵਾਦੀ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ