JALANDHAR WEATHER

ਸੁਖਜਿੰਦਰ ਸਿੰਘ ਰੰਧਾਵਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਬਣੇ ਮੈਂਬਰ

ਨਵੀਂ ਦਿੱਲੀ, 27 ਸਤੰਬਰ- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਦੀ ਇਸ ਨਿਯੁਕਤੀ ਲ‌ਈ ਕੇਂਦਰੀ ਲੀਡਰਸ਼ਿਪ ਮੱਲਿਕ‌ ਅਰਜਨ ਖੜਗੇ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਦਾ ਧੰਨਵਾਦ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ