JALANDHAR WEATHER

ਕੀਟਨਾਸ਼ਕ ਦਵਾਈ ਚੜ੍ਹਨ ਕਾਰਨ ਕਿਸਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਰਤਨਗੜ੍ਹ ਸਿੰਧੜਾਂ ਦੇ ਇਕ ਕਿਸਾਨ ਦੀ ਸਪ੍ਰੇਅ ਚੜ੍ਹਨ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਪਿੰਡ ਰਤਨਗੜ੍ਹ ਸਿੰਧੜਾਂ ਦਾ ਦੀਪਇੰਦਰ ਸਿੰਘ (38) ਪੁੱਤਰ ਖੁਸ਼ਪਾਲ ਸਿੰਘ ਦੀ ਆਪਣੇ ਖ਼ੇਤ ’ਚ ਝੋਨੇ ’ਤੇ ਕੀਟਨਾਸ਼ਕ ਦਵਾਈ ਦੀ ਸਪਰੇਅ ਕਰਦੇ ਸਮੇਂ ਅਚਾਨਕ ਉਸ ਦੀ ਤਬੀਅਤ ਖਰਾਬ ਹੋ ਗਈ। ਜਿਸ ’ਤੇ ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਦਿੜ੍ਹਬਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਸੁਨਾਮ ਭੇਜ ਦਿੱਤਾ ਗਿਆ। ਜਿਸ ਦੀ ਬੀਤੀ ਰਾਤ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਕਿਸਾਨ ਦੇ ਭਰਾ ਜਸਪ੍ਰੀਤ ਸਿੰਘ ਦੇ ਬਿਆਨਾਂ ’ਤੇ ਬੀ. ਐਨ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ