JALANDHAR WEATHER

ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਲਈ ਪਹਿਲੇ ਦਿਨ ਨਹੀਂ ਕਰਵਾਇਆ ਕਿਸੇ ਨੇ ਨਾਮਜ਼ਦਗੀ ਪੱਤਰ ਦਾਖਲ

ਰਾਜਾਸਾਂਸੀ, 27 ਸਤੰਬਰ (ਹਰਦੀਪ ਸਿੰਘ ਖੀਵਾ)-ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸ਼ੁਰੂ ਹੋਈ ਪ੍ਰਕਿਰਿਆ ਦੌਰਾਨ ਉਪ ਮੰਡਲ ਚੋਣਕਾਰ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਲੋਪੋਕੇ ਅਧੀਨ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਰਾਜਾਸਾਂਸੀ ਵਿਚ ਬਣਾਏ ਗਏ ਕੇਂਦਰ ਦਫਤਰ ਡਿਪਟੀ ਡਾਇਰੈਕਟਰ ਮੱਛੀ ਪਾਲਣ ਵਿਭਾਗ ਰਾਜਾਸਾਂਸੀ (ਅੰਮ੍ਰਿਤਸਰ) ਵਿਖੇ ਬਲਾਕ ਹਰਸ਼ਾ ਛੀਨਾ ਤੇ ਚੋਗਾਵਾਂ ਦੀਆਂ ਪੰਚਾਇਤੀ ਚੋਣਾਂ ਲਈ ਅੱਜ ਪਹਿਲੇ ਦਿਨ ਕਿਸੇ ਵੀ ਪੰਚ ਜਾਂ ਸਰਪੰਚ ਦੇ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ। ਇਸ ਸੰਬੰਧੀ ਐਸ. ਡੀ. ਐਮ. ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ ਨੇ ਆਪਣੇ ਦਫਤਰ ਸਥਿਤ ਰਾਜਾਸਾਂਸੀ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ