JALANDHAR WEATHER

ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਡਾਹਢੇ ਦੁਖੀ

ਕਟਾਰੀਆਂ, 27 ਸਤੰਬਰ (ਪ੍ਰੇਮੀ ਸੰਧਵਾਂ)-ਸੀਨੀਅਰ ਅਕਾਲੀ ਤੇ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨਾ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਪਰ ਮੰਡੀਆਂ ਦੀ ਸਫਾਈ ਦੀ ਮਾੜੀ ਘਾਟ ਕਾਰਨ ਕਿਸਾਨਾਂ ਨੂੰ ਘਾਹ-ਫੂਸ ਵਿਚ ਹੀ ਝੋਨਾ ਢੇਰੀ ਕਰਨਾ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨ ਆਗੂ ਬਲਵੰਤ ਸਿੰਘ ਲਾਦੀਆਂ, ਬਲਦੇਵ ਸਿੰਘ ਮਕਸੂਦਪੁਰ-ਸੂੰਢ ਤੇ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੰਡੀਆਂ ਦੀ ਪਹਿਲ ਦੇ ਆਧਾਰ ਉਤੇ ਸਫਾਈ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ