JALANDHAR WEATHER

ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ 'ਚ ਸਰਬਸੰਮਤੀ ਨਾਲ ਪੰਚਾਇਤ ਚੁਣੀ

ਰਾਮਾ ਮੰਡੀ, 27 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)-ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਕਿਸ਼ਨਗੜ੍ਹ ਉਰਫ ਮਾਨਵਾਲਾ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਨੌਜਵਾਨਾਂ ਦੇ ਉੱਦਮ ਸਦਕਾ ਇਕੱਠ ਕਰਕੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਹ ਚੋਣ ਸਮੁੱਚੇ ਪਿੰਡ ਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੀ ਗਈ, ਜਿਸ ਵਿਚ ਸ਼੍ਰੀਮਤੀ ਬਲਜੀਤ ਕੌਰ ਪਤਨੀ ਗੁਰਜੰਟ ਸਿੰਘ ਸੰਧੂ ਸਰਪੰਚ, ਰਸਪ੍ਰੀਤ ਕੌਰ ਪਤਨੀ ਬਲਰਾਜ ਸਿੰਘ, ਸੁਖਪ੍ਰੀਤ ਕੌਰ ਪਤਨੀ ਹਰਪਾਲ ਸਿੰਘ, ਜਸਪ੍ਰੀਤ ਕੌਰ ਪਤਨੀ ਚਰਨਜੀਤ ਸਿੰਘ, ਹਰਬੰਸ ਸਿੰਘ ਮਾਨ, ਜਗਸੀਰ ਸਿੰਘ ਸੰਧੂ, ਸੁਖਰਾਜ ਸਿੰਘ ਮਾਨ, ਕੁਲਵੰਤ ਕੌਰ ਪਤਨੀ ਨੱਥਾ ਸਿੰਘ ਇਹ ਸਾਰੇ ਪੰਚ ਚੁਣੇ ਗਏ ਹਨ। ਇਥੇ ਦਿਲਚਸਪ ਗੱਲ ਇਹ ਰਹੀ ਕਿ ਸਾਰੀ ਚੋਣ 10 ਮਿੰਟਾਂ ਵਿਚ ਹੀ ਮੁਕੰਮਲ ਕਰ ਲਈ ਗਈ। ਇਸ ਦੌਰਾਨ ਪਿੰਡ ਦੇ ਸਰਪੰਚ ਵਲੋਂ ਸਰਕਾਰੀ ਸਕੂਲ ਨੂੰ 5 ਲੱਖ ਰੁਪਏ ਦੇ ਏ.ਸੀ. ਲਵਾ ਕੇ ਦੇਣੇ ਹਨ ਤੇ ਬਾਕੀ ਮੈਂਬਰਾਂ ਵਲੋਂ 25-25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਨਵੀਂ ਬਣੀ ਸਮੁੱਚੀ ਪੰਚਾਇਤ ਵਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ