JALANDHAR WEATHER

ਪਿੰਡ ਕੋਟਲੀ ਸੈਣੀਆਂ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਕੀਤੀ ਪੰਚਾਇਤ ਦੀ ਚੋਣ

ਘੱਲੂਘਾਰਾ ਸਾਹਿਬ, 27 ਸਤੰਬਰ (ਮਿਨਹਾਸ)-ਲੋਕਤੰਤਰ ਦਾ ਪਹਿਲਾ ਧੁਰਾ ਗ੍ਰਾਮ ਪੰਚਾਇਤਾਂ ਦੇ ਗਠਨ ਲਈ 15 ਅਕਤੂਬਰ ਨੂੰ ਪੰਜਾਬ ਭਰ ਵਿਚ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟਲੀ ਸੈਣੀਆਂ ਦੇ ਵਸਨੀਕਾ ਵਲੋਂ ਪਿੰਡ ਨੂੰ ਵਿਕਾਸ ਪੱਧਰ ਉਤੇ ਮਜ਼ਬੂਤ ਕਰਨ ਅਤੇ ਆਪਸੀ ਭਾਈਚਾਰੇ ਨੂੰ ਬੜ੍ਹਾਵਾ ਦਿੰਦਿਆਂ ਪਿੰਡ ਦੀ ਪੰਚਾਇਤ ਨੂੰ ਬਿਨਾਂ ਕਿਸੇ ਮੁਕਾਬਲੇ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ। ਪਿੰਡ ਵਾਸੀਆਂ ਵਲੋਂ ਜ਼ਿਮੀਂਦਾਰ ਪਰਿਵਾਰ ਨਾਲ ਸੰਬੰਧ ਰੱਖਦੇ ਸੁਮਿੰਦਰ ਸਿੰਘ ਨੂੰ ਪਿੰਡ ਦਾ ਸਰਪੰਚ, ਸੂਬੇਦਾਰ ਬਲਵਿੰਦਰ ਸਿੰਘ ਪੰਚ, ਤਰਸੇਮ ਸਿੰਘ ਪੰਚ, ਸੁਖਜਿੰਦਰ ਸਿੰਘ ਪੰਚ, ਮਹਿੰਦਰ ਸਿੰਘ ਪੰਚ ਅਤੇ ਮੰਗਤ ਮਸੀਹ ਪੰਚ ਚੁਣ ਲਿਆ ਗਿਆ ਹੈ। ਪਿੰਡ ਕੋਟਲੀ ਸੈਣੀਆਂ ਦੇ ਸਰਪੰਚ ਸੁਮਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਦੱਸਿਆ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲਈ ਪੰਜਾਬ ਸਰਕਾਰ ਵਲੋਂ ਮੁਹੱਈਆ ਕੀਤੀ ਜਾਣ ਵਾਲੀ ਗਰਾਂਟ ਨਾਲ ਉਹ ਪਿੰਡ ਦਾ ਵਿਕਾਸ ਵੱਡੇ ਪੱਧਰ ਉਤੇ ਕਰ ਸਕਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ