JALANDHAR WEATHER

'ਆਪ' ਕਰ ਰਹੀ ਹੈ ਧੱਕਾ, ਐਨ. ਓ. ਸੀ. ਦੇਣ ਤੋਂ ਅਧਿਕਾਰੀ ਦੇ ਰਹੇ ਹਨ ਜਵਾਬ - ਅਵਤਾਰ ਮਹਿਮਾ

ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਚਾਇਤੀ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਲੋਕਤੰਤਰ ਦਾ ਗਲਾ ਘੁੱਟਣ ਵਾਲੀਆਂ ਗੱਲਾਂ ਸਾਹਮਣੇ ਆਉਣ ਲੱਗੀਆਂ ਹਨ। ਲੰਮੇ ਸਮੇਂ ਤੋਂ ਪੰਚਾਇਤੀ ਚੋਣਾਂ ਦੀ ਉਡੀਕ ਕਰ ਰਹੇ ਚਾਹਵਾਨ ਲੋਕਾਂ ਲਈ ਚੋਣਾਂ ਲੜਨ ਤੋਂ ਪਹਿਲਾਂ ਹੀ ਨਿਰਾਸ਼ਾ ਵਾਲਾ ਆਲਮ ਬਣ ਗਿਆ ਹੈ। ਇਸ ਮੌਕੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਉਣ ਵਾਲੀ ਆਮ ਆਦਮੀ ਪਾਰਟੀ, ਤਾਨਾਸ਼ਾਹੀ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਕੇ ਸਿਖਰ ਉਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣ ਲੜਨ ਤੋਂ ਪਹਿਲਾਂ ਹਰੇਕ ਉਮੀਦਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਐੱਨ. ਓ. ਸੀ. ਲੈਣੀ ਹੁੰਦੀ ਹੈ ਪਰ ਪਿੰਡਾਂ ਵਿਚ ਬਿਨਾਂ ਪਾਰਟੀ ਤੋਂ ਅਤੇ ਲੋਕਤੰਤਰ ਹੱਕਾਂ ਦੀ ਵਰਤੋਂ ਕਰਕੇ ਚੋਣ ਲੜਨ ਦੇ ਚਾਹਵਾਨ ਲੋਕਾਂ ਨੂੰ ਐੱਨ. ਓ. ਸੀ. ਦੇਣ ਤੋਂ ਅਧਿਕਾਰੀ ਜਵਾਬ ਦੇ ਰਹੇ ਹਨ। ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਹਲਕਾ ਵਿਧਾਇਕ ਕਹਿ ਰਹੇ ਹਨ ਕਿ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਨੂੰ ਵੀ ਸਰਟੀਫਿਕੇਟ ਜਾਰੀ ਨਾ ਕੀਤੇ ਜਾਣ। ਅਜਿਹਾ ਕਰਨ ਨਾਲ ਬਹੁਤ ਸਾਰੇ ਲੋਕ ਚੋਣਾਂ ਤੋਂ ਪਹਿਲਾਂ ਹੀ ਬਾਹਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਨਾਲ ਵਿਧਾਇਕ ਆਪਣੇ ਚਹੇਤੇ ਅਤੇ ਭ੍ਰਿਸ਼ਟ ਬੰਦਿਆਂ ਨੂੰ ਪੰਚਾਇਤਾਂ ਸੌਂਪਣਾ ਚਾਉਂਦੇ ਹਨ ਤਾਂ ਕਿ ਲੋਕਾਂ ਲਈ ਆਉਣ ਵਾਲੀਆਂ ਗ੍ਰਾਂਟਾਂ ਦਾ ਵੱਡਾ ਹਿੱਸਾ ਗਬਨ ਕੀਤਾ ਜਾ ਸਕੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ