JALANDHAR WEATHER

ਗ੍ਰਾਮੀਣ ਅਦਾਲਤ ਲਗਾਉਣ ਦੇ ਵਿਰੋਧ 'ਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਨੇ ਕੀਤੀ ਹੜਤਾਲ

ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗ੍ਰਾਮੀਣ ਅਦਾਲਤਾਂ ਦੀ ਸਥਾਪਨਾ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਨੇ ਕੁਲਵੰਤ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਅੱਜ ਹੜਤਾਲ ਕਰਕੇ ਨੋ ਵਰਕ ਡੇਅ ਮਨਾਇਆ ਅਤੇ ਗ੍ਰਾਮੀਣ ਅਦਾਲਤਾਂ ਦੀ ਸਥਾਪਨਾ ਦਾ ਵਿਰੋਧ ਕੀਤਾ। ਜਾਣਕਾਰੀ ਦਿੰਦਿਆਂ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗ੍ਰਾਮੀਣ ਅਦਾਲਤਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਕਾਰਨ ਅੱਜ ਪੰਜਾਬ ਭਰ ਦੇ ਸਾਰੇ ਵਕੀਲਾਂ ਨੇ ਅਦਾਲਤ ਵਿਚ ਹੜਤਾਲ ਕੀਤੀ ਅਤੇ ਅਦਾਲਤ ਦੇ ਕੰਮਕਾਜ ਦਾ ਬਾਈਕਾਟ ਕੀਤਾ। ਉਨ੍ਹਾਂ ਕਿਹਾ ਕਿ ਗ੍ਰਾਮੀਣ ਅਦਾਲਤ ਦੀ ਸਥਾਪਨਾ ਨਾਲ ਲੋਕਾਂ ਨੂੰ ਇਨਸਾਫ਼ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ ਕਿਉਂਕਿ ਇਸ ਅਦਾਲਤ ਵਿਚ ਬਿਨਾਂ ਗਵਾਹੀ ਤੋਂ ਵੀ ਕੇਸ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਸਹੀ ਇਨਸਾਫ਼ ਮਿਲਣ ਦੀ ਆਸ ਘੱਟ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਗ੍ਰਾਮੀਣ ਅਦਾਲਤ 'ਤੇ ਰੋਕ ਨਾ ਲਗਾਈ ਗਈ ਤਾਂ ਇਹ ਧਰਨਾ ਹੋਰ ਤਿੱਖਾ ਹੋ ਜਾਵੇਗਾ। ਇਸ ਮੌਕੇ ਐਡਵੋਕੇਟ ਪਰਵਿੰਦਰ ਸਿੰਘ, ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਪਥਜੀਤ ਸਿੰਘ ਪੱਡਾ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ