JALANDHAR WEATHER

ਪੰਚਾਇਤੀ ਚੋਣਾਂ ਸੰਬੰਧੀ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ - ਐਸ. ਡੀ. ਐਮ. ਭੁਲੱਥ

ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਐਸ.ਡੀ.ਐਮ. ਡੈਵੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਬ-ਡਵੀਜ਼ਨ ਹਲਕਾ ਭੁਲੱਥ ਦੇ ਪਿੰਡਾਂ ਵਿਚ ਚੋਣਾਂ ਸ਼ਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ, ਜਿਸ ਕਰਕੇ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਸੁਚੇਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਕਾਨੂੰਨ ਵਿਵਸਥਾ ਕਾਇਮ ਰੱਖਦੇ ਹੋਏ ਮਤਦਾਨ ਕਰਨ ਤੇ ਪਿੰਡਾਂ ਵਿਚ ਜੇਕਰ ਕੋਈ ਸ਼ਰਾਰਤੀ ਅਨਸਰ ਮਾਹੌਲ ਖਰਾਬ ਕਰੇ ਤਾਂ ਤੁਰੰਤ ਜਾਣਕਾਰੀ ਪੁਲਿਸ ਪ੍ਰਸ਼ਾਸਨ ਭੁਲੱਥ ਨੂੰ ਦਿੱਤੀ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ