JALANDHAR WEATHER

'ਆਪ' ਦੇ ਵਿਧਾਇਕ ਪੰਜਾਬ ਦੇ ਪੱਖ ਦੀ ਗੱਲ ਕਰਨ ਨਾ ਕਿ ਦਿੱਲੀ ਦੇ ਇਸ਼ਾਰੇ 'ਤੇ ਚੱਲਣ - ਵਿਧਾਇਕ ਖਹਿਰਾ

ਭੁਲੱਥ, 27 ਸਤੰਬਰ (ਮੇਹਰ ਚੰਦ ਸਿੱਧੂ)-ਦਿੱਲੀ ਦੀ ਲੀਡਰਸ਼ਿਪ ਪੰਜਾਬ 'ਤੇ ਹਾਵੀ ਹੁੰਦੀ ਜਾ ਰਹੀ ਹੈ ਤੇ ਰਿਮੋਟ ਕੰਟਰੋਲ ਰਾਹੀਂ ਬਹੁਤ ਜ਼ਬਰਦਸਤ ਤਰੀਕੇ ਨਾਲ ਇਸ ਸਰਕਾਰ ਨੂੰ ਚਲਾਉਣਾ ਚਾਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਪੰਜਾਬ ਦੇ ਵਿਧਾਇਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਨੂੰ ਸਭ ਨੂੰ ਪੰਜਾਬ ਨਾਲ ਖੜ੍ਹਨਾ ਚਾਹੀਦਾ ਹੈ ਕਿਉਂਕਿ ਤੁਹਾਨੂੰ ਪੰਜਾਬ ਦੇ ਲੋਕਾਂ ਨੇ ਵੋਟਾਂ ਪਾਈਆਂ ਹਨ, ਕਿਸੇ ਦਿੱਲੀ ਦੇ ਬੰਦੇ ਨੇ ਆ ਕੇ ਵੋਟ ਨਹੀਂ ਪਾਈ, ਇਸ ਲਈ ਦਿੱਲੀ ਦੇ ਇਸ਼ਾਰਿਆਂ 'ਤੇ ਨਾ ਚੱਲਣ। ਖਹਿਰਾ ਨੇ ਕਿਹਾ ਕਿ ਪਿਛਲੇ ਢਾਈ ਸਾਲ ਤੋਂ 91 ਐਮ.ਐਲ.ਏ. ਵਿਚੋਂ ਕੋਈ ਆਦਮੀ ਇਹ ਨਹੀਂ ਬੋਲ ਰਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਦੇ ਕਾਤਲਾਂ ਨੂੰ ਇਨਸਾਫ਼ ਮਿਲਣਾ ਚਾਹੀਦਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ