JALANDHAR WEATHER

ਇਕ ਪਰਿਵਾਰ ਦੇ 5 ਜੀਆਂ ਨੇ ਕੀਤੀ ਖ਼ੁਦਕੁਸ਼ੀ

ਨਵੀਂ ਦਿੱਲੀ, 28 ਸਤੰਬਰ- ਦਿੱਲੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਸੰਤ ਕੁੰਜ ਦੇ ਰੰਗਪੁਰੀ ਪਿੰਡ ਵਿਚ ਇਕ ਪਰਿਵਾਰ ਦੇ 5 ਜੀਆਂ ਨੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਆਪਣੀਆਂ ਚਾਰ ਧੀਆਂ ਨਾਲ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜਾਨ ਦੇ ਦਿੱਤੀ। ਗੁਆਂਢੀਆਂ ਵਲੋਂ ਸੂਚਨਾ ਦਿੱਤੇ ਜਾਣ ’ਤੇ ਪੁਲਿਸ ਨੇ ਫਲੈਟ ਦਾ ਤਾਲਾ ਤੋੜ ਕੇ ਮਿ੍ਤਕ ਦੇਹਾਂ ਨੂੰ ਬਾਹਰ ਕੱਢਿਆ, ਜੋ ਕਿ ਸੜੀ ਗਲੀ ਹਾਲਤ ਵਿਚ ਸਨ। ਮੌਕੇ ’ਤੋਂ ਪੁਲਿਸ ਨੂੰ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ। ਫ਼ਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ