JALANDHAR WEATHER

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ

ਸ੍ਰੀਨਗਰ, 28 ਸਤੰਬਰ- ਕਸ਼ਮੀਰ ਦੇ ਕੁਲਗਾਮ ਦੇ ਆਦਿਗਾਮ ਦੇਵਸਰ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਇਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ। ਮੌਕੇ ’ਤੇ ਪੁਲਿਸ ਅਤੇ ਫੌਜ ਵਲੋਂ ਸਾਂਝਾ ਅਭਿਆਨ ਚਲਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਇਲਾਕੇ ਅੰਦਰ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਸੁਰੱਖਿਆ ਬਲਾਂ ਨੇ ਆਦਿਗਾਮ ’ਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਮੁਕਾਬਲਾ ਸ਼ੁਰੂ ਹੋਇਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ