JALANDHAR WEATHER

ਪੰਜਾਬ ਸਰਕਾਰ ਨੇ 5 ਸਾਬਕਾ ਮੰਤਰੀਆਂ ਨੂੰ ਕੀਤਾ ਨੋਟਿਸ ਜਾਰੀ

ਚੰਡੀਗੜ੍ਹ, 28 ਸਤੰਬਰ- ਪੰਜਾਬ ਸਰਕਾਰ ਨੇ ਪੰਜਾਬ ਦੇ 5 ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ’ਚ ਮੰਤਰੀ ਰਹੇ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਪੱਤਰ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਸਰਕਾਰੀ ਕੋਠੀਆਂ ਨੂੰ ਤੁਰੰਤ ਪ੍ਰਭਾਵ ਨਾਲ ਖਾਲੀ ਕੀਤਾ ਜਾਵੇ, ਤਾਂ ਜੋ ਨਵੇਂ ਬਣੇ ਮੰਤਰੀ ਉਨ੍ਹਾਂ ਵਿਚ ਰਹਿ ਸਕਣ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ