JALANDHAR WEATHER

ਬੀ.ਐਸ.ਐਫ਼. ਨੇ ਪਾਕਿਸਤਾਨ ਤੋਂ ਆਇਆ ਡਰੋਨ ਅਤੇ ਹੈਰੋਇਨ ਕੀਤੀ ਬਰਾਮਦ

ਅਟਾਰੀ, 28 ਸਤੰਬਰ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਪਾਕਿਸਤਾਨੀ ਸਮੱਗਲਰਾਂ ਵਲੋਂ ਡਰੋਨ ਰਾਹੀਂ ਭੇਜੀ ਗਈ ਇਕ ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਬੀ.ਓ.ਪੀ. ਮਹਾਵਾ ਵਿਖੇ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ਼. ਦੇ ਜਵਾਨਾਂ ਨੂੰ ਜਦੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਉੱਚ ਅਫ਼ਸਰਾਂ ਨੂੰ ਜਾਣੂ ਕਰਵਾਇਆ। ਜਦੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਇਕ ਪੈਕਟ ਹੈਰੋਇਨ ਅਤੇ ਟੁੱਟਾ ਡਰੋਨ ਬਰਾਮਦ ਹੋਇਆ। ਸਹਾਇਕ ਕੰਪਨੀ ਕਮਾਂਡਰ ਵਿਜੇਪਾਲ ਸਿੰਘ ਵਲੋਂ ਹੈਰੋਇਨ ਨੂੰ ਪੁਲਿਸ ਥਾਣਾ ਘਰਿੰਡਾ ਦੇ ਹਵਾਲੇ ਕਰ ਦਿੱਤਾ ਗਿਆ। ਪੈਕਟ ਵਿਚੋਂ 480 ਗਰਾਮ ਹੈਰੋਇਨ ਨਿਕਲੀ ਹੈ। ਐਸ.ਐਚ.ਓ. ਕਰਮਪਾਲ ਸਿੰਘ ਨੇ ਦੱਸਿਆ ਕਿ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ