JALANDHAR WEATHER

ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੋਣ ਕਮਿਸ਼ਨ ਨੂੰ ਮਿਲਿਆ ਪੰਜਾਬ ਕਾਂਗਰਸ ਦਾ ਵਫ਼ਦ

ਚੰਡੀਗੜ੍ਹ, 28 ਸਤੰਬਰ- ਅੱਜ ਪੰਜਾਬ ਕਾਂਗਰਸ ਦੇ ਵਫ਼ਦ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਪੰਚਾਇਤੀ ਚੋਣਾਂ ਨਾਲ ਜੁੜੇ ਮਸਲੇ ਚੁੱਕੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਵਿਚ ਧਾਂਦਲੀ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰਾਖ਼ਵੇਂਕਰਨ ਦੀ ਪੂਰੀ ਜਾਣਕਾਰੀ ਵੈਬਸਾਈਟ ’ਤੇ ਮਿਲਣੀ ਚਾਹੀਦੀ ਹੈ ਤੇ ਨਾਲ ਹੀ ਵੋਟਰ ਸੂਚੀ ਵੀ ਡੀ.ਸੀ. ਦੀ ਵੈਬਸਾਈਟ ’ਤੇ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸੈਕਟਰੀ ਤੇ ਬੀ.ਡੀ.ਪੀ.ਓ. ਨੇ ਆਪਣੇ ਫੋਨ ਬੰਦ ਕੀਤੇ ਹੋਏ ਹਨ ਤਾਂ ਉਮੀਦਵਾਰ ਐਨ.ਓ.ਸੀ. ਕਿੱਥੋਂ ਲੈ ਕੇ ਆਉਣ। ਉਨ੍ਹਾਂ ਮੰਗ ਕੀਤੀ ਕਿ ਸੂਚੀ 1 ਜਨਵਰੀ 2024 ਦੇ ਹਿਸਾਬ ਨਾਲ ਤਿਆਰ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੀ ਵੀਡੀਓਗਾ੍ਰਫ਼ੀ ਹੋਣੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ