JALANDHAR WEATHER

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)- ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਸੰਸਦ ਦੀ ਸਥਾਈ ਕਮੇਟੀ ਦਾ ਚੇਅਰਮੈਨ ਲਗਾਏ ਜਾਣ ਦੀ ਖ਼ੁਸ਼ੀ ਵਿਚ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਨਾਲ ਸ਼ੁਕਰਾਨੇ ਵਜੋਂ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਜਿਥੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ, ਉਥੇ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਮਲਿਕ ਅਰਜੁਨ ਖੜਗੇ ਸਮੇਤ ਸਮੂਹ ਹਾਈ ਕਮਾਨ ਅਤੇ ਲੋਕ ਸਭਾ ਦੇ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ’ਤੇ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਮੈਂ ਉਸ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ, ਨੂੰਹ, ਉੱਘੇ ਸਮਾਜਸੇਵੀ ਐਸ. ਪੀ. ਓਬਰਾਏ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ