JALANDHAR WEATHER

ਪਿੰਡ ਮਾਡਲ ਟਾਊਨ ਦੇ ਰਾਣਾ ਸਿੰਘ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ

ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਸੁਨਾਮ ਦੇ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਮਾਡਲ ਟਾਊਨ ਨੰਬਰ-2 ਵਾਸੀਆਂ ਦਾ ਇਕੱਠ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ ਵਿਚ ਨਗਰ ਵਾਸੀਆਂ ਵਲੋਂ ਧੜ੍ਹੇਬੰਦੀ ਤੋਂ ਉੱਪਰ ਉੱਠਕੇ ਅਤੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਪਨਸੀਡ ਪੰਜਾਬ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਪਿੰਡ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿਚ ਰਾਣਾ ਸਿੰਘ ਨੂੰ ਸਰਪੰਚ ਜਦੋਂ ਕਿ ਗੁਰਜੰਟ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਹਰਮਨ ਕੌਰ ਅਤੇ ਜਸਪ੍ਰੀਤ ਕੌਰ ਨੂੰ ਪੰਚ ਚੁਣਿਆ ਗਿਆ। ਪਿੰਡ ਵਾਸੀਆਂ ਵਲੋਂ ਪਿੰਡ ਦੀ ਨਵੀਂ ਚੁਣੀ ਗਈ ਪੰਚਾਇਤ ਨੂੰ ਸਨਮਾਨਿਤ ਵੀ ਕੀਤਾ ਗਿਆ। ਸਰਬਸੰਮਤੀ ਨਾਲ ਚੁਣੇ ਗਏ ਨਵੇਂ ਸਰਪੰਚ ਰਾਣਾ ਸਿੰਘ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ