JALANDHAR WEATHER

ਬਲਾਕ ਢਿਲਵਾਂ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸਰਬਸੰਮਤੀ ਨਾਲ ਹੋਈ ਸਰਪੰਚ ਤੇ ਪੰਚਾਂ ਦੀ ਚੋਣ

ਢਿਲਵਾਂ, 28 ਸਤੰਬਰ (ਪ੍ਰਵੀਨ ਕੁਮਾਰ)- ਵਿਧਾਨ ਸਭਾ ਹਲਕਾ ਭੁਲੱਥ ਦੇ ਬਲਾਕ ਢਿਲਵਾਂ ’ਚ ਪੈਂਦੇ ਪਿੰਡ ਨੂਰਪੁਰ ਜੱਟਾਂ ਵਿਖੇ ਪਿੰਡ ਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠਦਿਆਂ ਸਰਬਸੰਤੀ ਨਾਲ ਪਿੰਡ ਦੇ ਸਰਪੰਚ ਤੇ ਪੰਚਾਂ ਦੀ ਚੋਣ ਕਰਦਿਆਂ ਜਸਵਿੰਦਰ ਸਿੰਘ ਨੂੰ ਪਿੰਡ ਦਾ ਸਰਪੰਚ ਚੁਣਿਆ ਹੈ। ਇਸੇ ਤਰ੍ਹਾਂ ਸੰਤੋਖ ਸਿੰਘ ਫੌਜੀ, ਪਰਮਜੀਤ ਕੌਰ, ਬਾਬਾ ਗੁਰਮੀਤ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਗੋਰਾ ਪੰਚ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਗਏ ਸਰਪੰਚ ਜਸਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਲਈ ਉਹ ਯਤਨਸ਼ੀਲ ਰਹਿਣਗੇ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ