JALANDHAR WEATHER

ਮਾਰਿਆ ਗਿਆ ਹਿਜ਼ਬੁੱਲਾ ਚੀਫ਼ ਹਸਨ ਨਸਰੁੱਲਾ- ਆਈ.ਡੀ.ਐਫ਼.

ਇਜ਼ਰਾਇਲ, 28 ਸਤੰਬਰ- ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਬੇਰੂਤ ’ਤੇ ਹੋਏ ਹਵਾਈ ਹਮਲੇ ’ਚ ਮਾਰਿਆ ਗਿਆ ਹੈ। ਇਜ਼ਰਾਈਲ ਡਿਫੈਂਸ ਫੋਰਸਿਜ਼ ਨੇ ਟਵੀਟ ਕਰ ਕਹਿਾ ਕਿ ਹਸਨ ਨਸਰੁੱਲਾ (ਹਿਜ਼ਬੁੱਲਾ ਨੇਤਾ) ਹੁਣ ਦੁਨੀਆ ਨੂੰ ਡਰਾਉਣ ਦੇ ਯੋਗ ਨਹੀਂ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਇਕ ਦਿਨ ਪਹਿਲਾਂ ਹਿਜ਼ਬੁੱਲਾ ਦੇ ਹੈੱਡਕੁਆਰਟਰ ’ਤੇ ਹਮਲਾ ਕੀਤਾ ਸੀ। ਹਾਲਾਂਕਿ ਹਿਜ਼ਬੁੱਲਾ ਵਲੋਂ ਅਜੇ ਤੱਕ ਨਸਰੁੱਲਾ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਇਜ਼ਰਾਇਲੀ ਫੌਜ ਨੇ ਬੇਰੂਤ ਸਮੇਤ ਲੇਬਨਾਨ ਦੇ ਕਈ ਇਲਾਕਿਆਂ ’ਤੇ ਮਿਜ਼ਾਈਲ ਹਮਲੇ ਜਾਰੀ ਰੱਖੇ ਹੋਏ ਹਨ। ਇਜ਼ਰਾਈਲ ਨੇ ਬੇਰੂਤ ਦੇ ਦਹੀਆਹ ਸ਼ਹਿਰ ਵਿਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਲਈ ਕਿਹਾ ਹੈ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਹਿਜ਼ਬੁੱਲਾ ਇਜ਼ਰਾਈਲ ’ਤੇ ਹਮਲਾ ਕਰਨ ਲਈ ਇਨ੍ਹਾਂ ਥਾਵਾਂ ਦੀ ਵਰਤੋਂ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਰਾਤ ਇਜ਼ਰਾਈਲ ਨੇ ਹਿਜ਼ਬੁੱਲਾ ਦੇ ਹੈੱਡਕੁਆਰਟਰ ’ਤੇ ਮਿਜ਼ਾਈਲ ਹਮਲਾ ਕੀਤਾ। ਇਸ ’ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 90 ਲੋਕ ਜ਼ਖਮੀ ਹੋ ਗਏ। ਇਹ ਹਮਲਾ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਸੰਯੁਕਤ ਰਾਸ਼ਟਰ (ਯੂ.ਐਨ.) ਵਿਚ ਭਾਸ਼ਣ ਦੇ ਕਰੀਬ ਇਕ ਘੰਟੇ ਬਾਅਦ ਹੋਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ